Wednesday, January 18, 2012

ਭਾਰਤੀ ਹਾਕੀ ਟੀਮ ਲਈ ਪਰਖ਼ ਦਾ ਸਮਾਂ


              ਭਾਰਤੀ ਹਾਕੀ ਟੀਮ ਲਈ ਪਰਖ਼ ਦਾ ਸਮਾਂ 
                                                                                                                                                                                                                  ਰਣਜੀਤ ਸਿੰਘ ਪ੍ਰੀਤ
                                      ਜੁਲਾਈ  ਮਹੀਨੇ  ਸ਼ੁਰੂ ਹੋਣ ਵਾਲੀਆਂ ਲੰਡਨ ਓਲੰਪਿਕ ਖੇਡਾਂ-2012 ਲਈ  ਪੁਰਸ਼ ਅਤੇ ਮਹਿਲਾ ਵਰਗ ਦੀਆਂ 9-9 ਟੀਮਾਂ ਕੁਆਲੀਫ਼ਾਈ ਕਰ ਚੁੱਕੀਆਂ ਹਨ  ਅਤੇ 3-3 ਟੀਮਾਂ ਨੇ 16 ਫਰਵਰੀ ਤੋਂ 6 ਮਈ 2012 ਤੱਕ ਖੇਡੇ ਜਾਣ ਵਾਲੇ ਤਿੰਨ ਮੁਕਾਬਲਿਆਂ ਵਿੱਚੋਂ ਕੁਆਲੀਫ਼ਾਈ ਕਰਨਾਂ ਹੈ । ਤਿੰਨ ਕੁਆਲੀਫਾਈ ਮੁਕਾਬਲਿਆਂ ਵਿੱਚ 18-18 ਟੀਮਾਂ ਨੇ 6-6 ਦੇ ਹਿਸਾਬ ਨਾਲ ਸ਼ਿਰਕਤ ਕਰਨੀ ਹੈ । ਇਸ ਤਰ੍ਹਾਂ 3 ਮਹਿਲਾ ਟੀਮਾਂ,ਅਤੇ 3 ਪੁਰਸ਼ ਟੀਮਾਂ  ਓਲੰਪਿਕ ਲਈ ਕੁਆਲੀਫਾਈ ਕਰਨਗੀਆਂ ।  ਪਹਿਲਾ ਗੇੜ ਭਾਰਤ ਦੇ ਮੇਜਰ ਧਿਆਂਨ ਚੰਦ ਨੈਸ਼ਨਲ ਸਟੇਡੀਅਮ ਵਿੱਚ 18 ਤੋਂ 26 ਫ਼ਰਵਰੀ ਤੱਕ,ਖੇਡਿਆ ਜਾਣਾ ਹੈ । ਜਿਸ ਵਿੱਚ ਭਾਰਤੀ ਟੀਮ ਨੇ, ਕੈਨੇਡਾ, ਫਰਾਂਸ,ਪੋਲੈਂਡ,ਅਮਰੀਕਾ,ਅਤੇ ਮਿਸਰ ਨਾਲ ਖੇਡਦਿਆਂ, ਜੇਤੂ ਬਣਕੇ ਕੁਆਲੀਫ਼ਾਈ ਕਰਨਾਂ ਹੈ । ਸਾਨੂੰ ਅੱਜ ਵੀ ਉਹ ਵੀ ਦੁਖਦਾਈ ਪਲ ਯਾਦ ਹਨ, ਜਦੋਂ ਸਿਡਨੀ ਓਲੰਪਿਕ ਸਮੇ ਪੋਲੈਂਡ ਟੀਮ ਨੇ ਸੈਮੀਫਾਈਨਲ ਦੇ ਬਹੁਤ ਕਰੀਬ ਪਹੁੰਚੀ  ਭਾਰਤੀ ਟੀਮ ਨੂੰ ਹਰਾ ਕੇ ਬਾਹਰ ਦਾ ਰਸਤਾ ਵਿਖਾ ਦਿੱਤਾ ਸੀ । ਇਸ ਤੋਂ ਬਿਨਾ ਦੂਜੀਆਂ ਟੀਮਾਂ ਦੀ ਜੋ ਵਿਸ਼ਵ ਪੱਧਰ 'ਤੇ ਕਾਰਗੁਜ਼ਾਰੀ ਵੇਖੀ ਪਰਖ਼ੀ ਗਈ ਹੈ, ਉਸ ਅਨੁਸਾਰ ਕੋਈ ਵੀ ਟੀਮ ਭਾਰਤ ਲਈ ਮੁਸ਼ਕਿਲ ਖੜ੍ਹੀ ਕਰ ਸਕਦੀ ਹੈਕੁਝ ਚਿਰ ਪਹਿਲਾਂ ਚੈਂਪੀਅਨਜ਼ ਚੈਲੰਜ ਟੂਰਨਾਮੈਂਟ 'ਚ ਛੁਪੇ ਰੁਸਤਮ ਬੈਲਜ਼ੀਅਮ ਨੇ ਜਿਸ ਤਰ੍ਹਾਂ ਭਾਰਤ ਨੂੰ ਲੀਗ ਮੈਚ '3-3 ਦੀ ਬਰਾਬਰੀ ਤੇ ਰੋਕਿਆ,ਉੱਥੇ ਫਿਰ ਫਾਈਨਲ ਮੈਚ ਦੇ ਆਖਰੀ ਪਲਾਂ ਵਿਚ ਜਿੱਤ ਹਾਸਲ ਕਰਕੇ ਅਗਲੇ ਵਰ੍ਹੇ ਦੀ ਚੈਂਪੀਅਨਜ਼ ਟਰਾਫੀ ਖੇਡਣ ਤੋਂ ਵੀ ਵਾਂਝਾ ਕਰ ਦਿੱਤਾ ।
                             ਪੁਰਸ਼ ਵਰਗ ਦਾ ਦੂਜਾ ਗੇੜ ਡਬਲਿਨ (ਆਇਰਲੈਂਡ) ਵਿੱਚ 10 ਤੋਂ 18 ਮਾਰਚ ਤੱਕ,ਜਦੋਂ  ਕਿ ਤੀਜਾ ਅਤੇ ਆਖ਼ਰੀ  ਕੁਆਲੀਫ਼ਾਈ ਗੇੜ ਮੁਕਾਬਲਾ ਕਾਕਾਮਿਗਾਹਰਾ (ਜਪਾਨ) ਵਿੱਚ 25 ਅਪ੍ਰੈਲ ਤੋਂ 6 ਮਈ 2012 ਤੱਕ ਖੇਡਿਆ ਜਾਣਾ ਹੈ । ਭਾਰਤ ਨੂੰ ਪਿਛਲੇ ਕੁੱਝ ਓਲੰਪਿਕ ਮੁਕਾਬਲਿਆਂ ਲਈ ਨਮੋਸ਼ੀ ਭਰਿਆ ਕੁਆਲੀਫ਼ਾਈ ਮੁਕਾਬਲਾ ਖੇਡਣਾ ਪੈ ਰਿਹਾ ਹੈ। ਜਦੋਂ ਕਿ ਬਹੁਤੇ ਮੁਲਕ ਸਿੱਧੇ ਤੌਰ ਤੇ ਹੀ ਕੁਆਲੀਫ਼ਾਈ ਕਰ ਜਾਂਦੇ ਹਨ। ਕੌਣ ਭੁਲਾ ਸਕਦਾ ਹੈ 9 ਮਾਰਚ, 2008 ਦਾ ਉਹ ਮਨਹੂਸ ਦਿਹਾੜਾ ਜਦੋਂ ਸੈਂਟਿਆਗੋ (ਚਿੱਲੀ) ਵਿਖੇ ਖੇਡੇ ਜਾਣ ਵਾਲੇ ਬੀਜਿੰਗ ਉਲੰਪਿਕਸ-2008 ਲਈ, ਕੁਆਲੀਫਾਈ ਮੁਕਾਬਲੇ ਦੇ ਫਾਈਨਲ ਵਿੱਚ ਭਾਰਤੀ ਟੀਮ  ਬ੍ਰਿਟੇਨ ਤੋਂ  2-0 ਨਾਲ ਹਾਰ ਕੇ ਉਲੰਪਿਕ ਇਤਿਹਾਸ ਵਿੱਚ ਪਹਿਲੀ ਵਾਰ ਉਲੰਪਿਕ ਤੱਕ ਅਪੜਨ ਤੋਂ ਵਾਂਝੀ ਰਹਿ ਗਈ ਸੀ ਵਿਸ਼ਵ ਹਾਕੀ ਇਤਿਹਾਸ ਦੇ ਅੰਕੜੇ ਗਵਾਹ ਹਨ ਕਿ ਭਾਰਤ ਅਜੇ ਤੱਕ ਕਦੇ ਵੀ ਵਿਸ਼ਪ ਕੱਪ ਕੁਆਲੀਫਾਇਰ ਜਾਂ ਉਲੰਪਿਕਸ ਕੁਆਲੀਫਾਇਰ ਮੁਕਾਬਲਾ ਨਹੀਂ ਜਿੱਤ ਸਕਿਆ ਹੈਗੱਲ 1991 'ਚ ਆਕਲੈਂਡ (ਨਿਊਜ਼ੀਲੈਂਡ) ਵਿਖੇ ਖੇਡੇ ਜਾਣ ਵਾਲੇ ਉਲੰਪਿਕ ਕੁਆਲੀਫਾਇਰ ਮੁਕਾਬਲੇ ਤੋਂ ਸ਼ੁਰੂ ਕਰਦੇ ਹਾਂ । ਜਿੱਥੇ ਭਾਰਤ ਫਾਈਨਲ ਹਾਰ ਕੇ ਦੂਜੇ ਸਥਾਨ 'ਤੇ ਰਿਹਾ ਸੀਬਾਰਸੀਲੋਨਾ (ਸਪੇਨ) ਵਿਖੇ 1995 'ਚ ਉਲੰਪਿਕ ਕੁਆਲੀਫਾਇਰ ਟੂਰਨਾਮੈਂਟ ਸਮੇ ਵੀ ਭਾਰਤ ਦਾ ਦੂਜਾ ਸਥਾਨ ਸੀ ਅਤੇ 2003 'ਚ ਏਥਨਜ਼ ਉਲੰਪਿਕ ਲਈ ਕੁਆਲੀਫਾਇਰ ਟੂਰਨਾਮੈਂਟ ' ਮੈਡਰਿਡ (ਸਪੇਨ) ਵਿਖੇ ਭਾਰਤ ਚੌਥੇ ਸਥਾਨ 'ਤੇ ਹੀ ਰਹਿ ਸਕਿਆ ਸੀਪਰ ਉਦੋਂ ਕੁਆਲੀਫਾਇਰ ਟੂਰਨਾਮੈਂਟ ਦਾ ਫਾਰਮਿਟ ਕੁਝ ਵੱਖਰੀ ਤਰ੍ਹਾਂ ਦਾ ਸੀਇਸ ਲਈ ਏਸ਼ੀਅਨ ਖੇਡਾਂ 'ਚ ਚੰਗੀ ਕਾਰਗੁਜ਼ਾਰੀ ਨਾ ਦਿਖਾ ਕੇ ਵੀ ਭਾਰਤ ਉਲੰਪਿਕ ਹਾਕੀ ਲਈ ਕੁਆਲੀਫਾਈ ਕਰ ਜਾਂਦਾ ਰਿਹਾ ਹੈ । ਪਰ ਮੌਜੂਦਾ ਸਮੇਂ ਉਲੰਪਿਕ ਕੁਆਲੀਫਾਇਰ ਟੂਰਨਾਮੈਂਟ ਦਾ ਜੋ ਫਾਰਮਿਟ ਹੈ, ਉਸ ਅਨੁਸਾਰ ਇਸ ਵਾਰੀ ਦੇ ਕੁਆਲੀਫ਼ਾਈ ਗੇੜ ਵਿੱਚ ਵੀ ਕਈ ਚੁਣੌਤੀਆਂ ਮੌਜੂਦ ਹਨ । ਭਾਰਤੀ ਟੀਮ ਤੋਂ ਇਹ ਤਾਂ ਉਮੀਦਾਂ ਲਗਦੀਆਂ ਹਨ ਕਿ ਉਹ ਇਸ ਕੁਆਲੀਫਾਇਰ ਟੂਰਨਾਮੈਂਟ ਦੇ ਫਾਈਨਲ ਵਿਚ  ਪਹੁੰਚ ਸਕਦੀ ਹੈ । ਪਰ ਇਸ ਟੂਰਨਾਮੈਂਟ 'ਚ ਚੈਂਪੀਅਨ ਬਣ ਕੇ ਉਲੰਪਿਕਸ ਲਈ ਟਿਕਟ ਕਟਾਉਣੀ ਸੌਖੀ ਨਹੀਂ ਹੈ । ਆਪਣੀ ਮੇਜ਼ਬਾਨੀ ਅਧੀਨ   ਆਪਣੇ ਹੀ ਦੇਸ਼ ਵਾਸੀਆਂ ਦੇ ਵੱਡੇ ਇਕੱਠ ਸਾਹਮਣੇ, ਤਾੜੀਆਂ ਦੀ ਗੂੰਜ , ਉਤਸ਼ਾਹਿਤ ਅਤੇ ਪ੍ਰੇਰਿਤ ਕਰਦੇ ਉੱਚੇ-ਉੱਚੇ ਨਾਅਰਿਆਂ ਨਾਲ ਲਬਰੇਜ਼ ਖੇਡ ਮੈਦਾਨ ਦੀ ਫਿਜ਼ਾ 'ਚ ਕੌਣ ਚਾਹੇਗਾ ਕਿ ਉਹ ਚੈਂਪੀਅਨ ਨਾ ਬਣ ਸਕੇ ? ਪਰ ਫਾਈਨਲ ਜਿੱਤਣ ਦਾ ਘਰੇਲੂ ਮੈਦਾਨ ਵਿੱਚ ਮਨੋਵਿਗਿਆਨਕ ਦਬਾਅ ਵੀ ਵੱਖਰਾ ਹੁੰਦਾ ਹੈਘਰੇਲੂ ਮੈਦਾਨ 'ਚ ਹਾਰਨ ਦੀ ਨਮੋਸ਼ੀ ਦਾ ਵੀ ਖਿਡਾਰੀਆਂ 'ਤੇ ਬਹੁਤ ਜ਼ਿਆਦਾ ਮਾਨਸਿਕ ਦਬਾਅ ਬਣਿਆਂ ਰਹਿੰਦਾ ਹੈਬੀਜਿੰਗ ਉਲੰਪਿਕਸ 'ਚੋਂ ਬਾਹਰ ਰਹਿਣ ਦੀ ਨਮੋਸ਼ੀ ਦਾ ਅਹਿਸਾਸ ਅਤੇ ਹੁਣ ਲੰਡਨ ਉਲੰਪਿਕਸ 'ਚ ਇਹ ਫਾਈਨਲ ਮੈਚ ਹਾਰ ਕੇ ਬਾਹਰ ਹੋਣ ਦਾ ਡਰ 70 ਮਿੰਟਾਂ ਦੇ ਫਾਈਨਲ ਵਿੱਚ ਮਨੋਵਿਗਿਆਨਕ ਅਸਰ ਹੰਢਾਉਂਣਾਂ ਵੀ ਸੌਖਾ ਨਹੀਂ ਹੈ। ਇਹ  ਉਲੰਪਿਕ ਹਾਕੀ ਦੇ ਬਾਦਸ਼ਾਹ  ਲਈ ਵੱਡੇ ਵੱਕਾਰ ਦਾ ਸਬੱਬ ਵੀ ਹੋਵੇਗਾ ਹਾਕੀ ਸੰਸਥਾਵਾਂ ਦੀ ਖਿੱਚੋਤਾਣ ਦਰਮਿਆਂਨ  ਭਾਰਤੀ ਟੀਮ ਦੀ ਕਾਰਗੁਜ਼ਾਰੀ ਵੇਖਣ ਦਾ ਮੌਕਾ ਵੀ ਮਿਲੇਗਾ । ਅਜਿਹੀ ਖਿਚੋਤਾਣ ਸਦਕਾ ਹੀ ਚੈਂਪੀਅਨਜ਼ ਟਰਾਫ਼ੀ ਦੀ ਮੇਜ਼ਬਾਨੀ ਹੀ ਨਹੀਂ ਸੀ ਖੁੱਸੀ,ਸਗੋਂ ਮੇਜ਼ਬਾਨ ਵਜੋਂ ਟਰਾਫ਼ੀ ਖੇਡਣ ਤੋਂ ਵੀ ਭਾਰਤੀ ਟੀਮ ਖੁੰਜ ਗਈ ਸੀ,ਅਤੇ ਬੈਲਜੀਅਮ ਤੋਂ ਹਾਰਨ ਕਰਕੇ ਇਸ ਸਾਲ ਦੀ ਟਰਾਫ਼ੀ ਤੋਂ ਵੀ ਬਾਹਰ ਹੋ ਗਈ ਹੈ ।
                           **********************************************************

ਰਣਜੀਤ ਸਿੰਘ ਪ੍ਰੀਤ
ਭਗਤਾ-151206 (ਬਠਿੰਡਾ)
ਮੁਬਾਇਲ ਸੰਪਰਕ:98157-07232

No comments:

Post a Comment

preetranjit56@gmail.com